-ਜਸਮੀਤ ਸਿੰਘ
ਮੋਹਾਲੀ 16 ਮਈ: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਢੀ ਸਫਲਤਾ ਹਾਸਲ ਹੋਈ ਜਦੋਂ ਪਟਿਆਲਾ, ਪੰਚਕੁਲਾ, ਚੰਡੀਗੜ੍ਹ ਅਤੇ ਮੋਹਾਲੀ ਏਰੀਆ ਵਿੱਚੋ ਕਾਰਾਂ ਚੋਰੀ ਕਰਨ ਵਾਲੇ ਗਰੋਹ ਦੇ 04 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਪਾਸੋਂ ਚੋਰੀ ਦੀਆਂ ਕਾਰਾਂ ਬ੍ਰਾਮਦ ਕੀਤੀਆਂ ਗਈਆਂ। ਮੁਲਜ਼ਮਾਂ ਖਿਲ਼ਾਫ ਮੁਕੱਦਮਾ 152 ਮਿਤੀ 15-05-2023 ਅ/ਧ 379,411,201 ਭ:ਦ:, ਥਾਣਾ ਸਿਟੀ ਖਰੜ, ਐਸ.ਏ.ਐਸ. ਨਗਰ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਡਾ: ਗਰਗ ਨੇ ਦੱਸਿਆ ਕਿ ਮੁਕੱਦਮੇ ਦੇ ਸਬੰਧ ਵਿੱਚ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ੍ਰੀ ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ, ਮੋਹਾਲੀ ਦੀਆਂ ਟੀਮਾਂ ਵੱਲੋ ਮੁਕੱਦਮਾ ਉਕਤ ਵਿੱਚ ਤਫਤੀਸ਼ ਦੌਰਾਨ 04 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਬ੍ਰਾਮਦਗੀ ਕੀਤੀ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਮੁਲਜ਼ਮਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

